Sandhya Vele Da HUKAMNAMA ji Sachkhand Sri Darbar Sahib, Ang: 674, 11-11-2022
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਵਿਆਖਿਆ ਗੁਰਮੁਖੀ : ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।
धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥
अर्थ हिंदी : हे भाई! जिन मनुष्यों ने इस मानस जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उन्हें विकारियों से पवित्र जीवन वाले बना दिया, उनके सारे रोग काट दिए।1। रहाउ। हे भाई! गुरू की संगति में जिन मनुष्यों का मेल हो गया, (परमात्मा ने उनके अंदर से) काम-क्रोध-लोभ मार दिया। सर्व-व्यापक परमात्मा का नाम बार-बार सिमर के उन्होंने अपने सारे साथी भी (संसार-समंद्र से) पार लंघा लिए।1। हे मन! परमात्मा का एक नाम ही सारी दवाओं का मूल है, सारे मंत्रों का मूल है। जिस मनूष्य ने अपने मन में परमात्मा के लिए श्रद्धा धारण कर ली है, नानक उसके चरणों की धूड़ सदा मांगता है, नानक उस मनुष्य से सदा सदके जाता है।2।16।
Meaning English : Now, I meditate over God, my saviour.The Lord has purified me, the delinquent, in a instant and rid me of all the ailments. Pause.Conversing with the saints my lust, wrath, and avarice are annihilated. Remembering and remembering the Prefect Lord, I have saved all my associates.The Primal sermon is the only cure for the mind and within my mind, I have placed reliance on the Lord.Nanak ever longs for the dust of the Lord’s feet and, again and again, is a sacrifice unto the Lord ॥2॥16॥
https://www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ