Hukamnama Sahib – Sachkhand Sri Harmandir Sahib, Amritsar 2017-06-26 Evening ANG 684
ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥
ਧਨਾਸਰੀ ਮਹਲਾ ੫ ॥ ਹੇ ਪ੍ਰਭੂ! ਕਿਸੇ ਤਰ੍ਹਾਂ ਭੀ (ਤੇਰੇ ਦਾਸਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ, (ਇਸ ਲਈ) ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ, ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧। ਹੇ ਭਾਈ! ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ, ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ।੨।੪।੫੮।
धनासरी महला ५ ॥ कितै प्रकारि न तूटउ प्रीति ॥ दास तेरे की निरमल रीति ॥१॥ रहाउ ॥ जीअ प्रान मन धन ते पिआरा ॥ हउमै बंधु हरि देवणहारा ॥१॥ चरन कमल सिउ लागउ नेहु ॥ नानक की बेनंती एह ॥२॥४॥५८॥
Dhanaasaree, Fifth Mehl: nothing can break his love for You, (because) The lifestyle of Your slave is so pure ||1||Pause|| He is more dear to me than my soul, my breath of life, my mind and my wealth. The Lord is the Giver, the Restrainer of the ego. ||1|| I am in love with the Lord’s lotus feet. This alone is Nanak’s prayer. ||2||4||58||
Dhanaasree mehlaa 5. kitai parkaar na toota-o pareet. daas tayray kee nirmal reet. ||1|| rahaa-o. jee-a paraan man Dhan tay pi-aaraa. ha-umai banDh har dayvanhaaraa. ||1|| charan kamal si-o laaga-o nayhu. naanak kee baynantee ayh. ||2||4||58||
ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਹਿ।।