Sandhia Vele Da Hukamnama Siri Darbar Sahib, Amritsar, Date 31 July-2017 Ang 729


SACHKHAND SRI DARBAR SAHIB (AMRITSAR) TON SANDYA DA WAK


ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

SUHI MEHLA-1 GHAR-6
IKOA’NKAR SATGUR PARSAD !!
UJAL KAIHA CHILKANA GHOTIM KALRI MAS !! DHOTIA JUTH NA UTRAI JE SAO DHOVA TIS !!

सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless – just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bondage. ||6||1||3||

ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3। 

अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।

WAHEGURU JI KA KHALSA !!
WAHEGURU JI KI FATEH !!

Written by jugrajsidhu in 31 July 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.