Sachkhand Sri Harmandir Sahib Amritsar Vekhe Hoea Sandhiya Wele Da Mukhwak: 09-11-23, Ang 671
ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ ‘ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧। ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇ, ਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩। ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।