Hukamnama Siri Darbar Sahib, Amritsar, Date 08 August-2017 Ang 706


AMRIT VELE DA HUKAMNAMA SRI DARBAR SAHIB SRI AMRITSAR, ANG 706, 08-Aug.-2017


ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥

Shalok: He grants our hearts’ desires, and fulfills all our hopes. He destroys pain and suffering; remember God in meditation, O Nanak – He is not far away. ||1|| Love Him, with whom you enjoy all pleasures. Do not forget that Lord, even for an instant; O Nanak, He fashioned this beautiful body. ||2||

ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}।੨।

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।

हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है।1। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।२।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 8 August 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.