Sandhya vele da Hukamnama Sri Darbar Sahib Sri Amritsar, Ang 685, 08 Aug 2017
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥
Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause||
ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।
राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!