Amrit Vele Da Hukamnama Sri Darbar Sahib, Amritsar, Date 31-03-2024 Ang 691


Sachkhand Sri Harmandir Sahib Amritsar Vikhe Hoea Amrit Wele Da Mukhwak: Ang 691 31-03-24


ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

धनासरी महला ५ छंत ੴ सतिगुर प्रसादि ॥ सतिगुर दीन दइआल जिसु संगि हरि गावीऐ जीउ ॥ अम्रितु हरि का नामु साधसंगि रावीऐ जीउ ॥ भजु संगि साधू इकु अराधू जनम मरन दुख नासए ॥ धुरि करमु लिखिआ साचु सिखिआ कटी जम की फासए ॥ भै भरम नाठे छुटी गाठे जम पंथि मूलि न आवीऐ ॥ बिनवंति नानक धारि किरपा सदा हरि गुण गावीऐ ॥१॥ निधरिआ धर एकु नामु निरंजनो जीउ ॥ तू दाता दातारु सरब दुख भंजनो जीउ ॥ दुख हरत करता सुखह सुआमी सरणि साधू आइआ ॥ संसारु सागरु महा बिखड़ा पल एक माहि तराइआ ॥ पूरि रहिआ सरब थाई गुर गिआनु नेत्री अंजनो ॥ बिनवंति नानक सदा सिमरी सरब दुख भै भंजनो ॥२॥ आपि लीए लड़ि लाइ किरपा धारीआ जीउ ॥ मोहि निरगुणु नीचु अनाथु प्रभ अगम अपारीआ जीउ ॥ दइआल सदा क्रिपाल सुआमी नीच थापणहारिआ ॥ जीअ जंत सभि वसि तेरै सगल तेरी सारिआ ॥ आपि करता आपि भुगता आपि सगल बीचारीआ ॥ बिनवंत नानक गुण गाइ जीवा हरि जपु जपउ बनवारीआ ॥३॥ तेरा दरसु अपारु नामु अमोलई जीउ ॥ निति जपहि तेरे दास पुरख अतोलई जीउ ॥ संत रसन वूठा आपि तूठा हरि रसहि सेई मातिआ ॥ गुर चरन लागे महा भागे सदा अनदिनु जागिआ ॥ सद सदा सिम्रतब्य सुआमी सासि सासि गुण बोलई ॥ बिनवंति नानक धूरि साधू नामु प्रभू अमोलई ॥४॥१॥

ਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧। ਹੇ ਪ੍ਰਭੂ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ-ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਨ੍ਹਾਂ ਉੱਤੇ ਤੂੰ ਮੇਹਰ (ਦੀ ਨਿਗਾਹ) ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ (ਭੀ ਤੇਰੀ ਸਰਨ ਆਇਆ ਹਾਂ, ਮੇਰੇ ਉਤੇ ਭੀ ਮੇਹਰ ਕਰ) । ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, (ਸਭ ਵਿਚ ਵਿਆਪਕ ਹੋ ਕੇ) ਤੂੰ ਆਪ (ਸਾਰੇ ਪਦਾਰਥ) ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ) ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩। ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ (ਦੁਨੀਆਵੀ) ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ (ਸਦਾ ਜਪਦਾ ਹੈ) , ਜੇਹੜਾ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।

अर्थ: हे भाई! वह गुरू दीनों पर दया करने वाला है जिसकी संगति में (रह कर) परमात्मा की सिफत सालाह की जा सकती है। गुरू की संगति में आत्मिक जीवन देने वाला हरी-नाम सिमरा जा सकता है। हे भाई! गुरू की संगति में जा, (वहाँ) एक प्रभू का सिमरन कर, (सिमरन की बरकति से) जनम-मरण के दुख दूर हो जाते हैं। (जिस मनुष्य के माथे पर) धुर-दरगाह से (सिमरन करने के लिए) बख्शिश (का लेख) लिखा होता है, वही सदा-स्थिर हरी-नाम सिमरन की शिक्षा ग्रहण करता है, उसका आत्मिक मौत का फंदा काटा जाता है। हे भाई! सिमरन की बरकति से सारे डर सारे भरम नाश हो जाते, (मन मे बँधी हुई) गाँठ खुल जाती है, (फिर वह) आत्मिक मौत सहेड़ने वाले रास्ते पर बिल्कुल नहीं चलता। नानक विनती करता है– हे प्रभू! मेहर कर कि हम जीव सदा तेरी सिफत सालाह करते रहें।1। हे प्रभू! तू माया की कालिख से रहित है, तेरा नाम ही निआसरों का आसरा है। तू सब जीवों को दातें देने वाला है, तू सबके दुख नाश करने वाला है। हे (सब जीवों के) दुख नाश करने वाले! सबको पैदा करने वाले!, सारे सुखों के मालिक प्रभू! जो मनुष्य गुरू की शरण आता है, उसको तू इस बड़े मुश्किल संसार-समुंद्र से एक छिन में पार लंघा देता है। हे प्रभू! गुरू का दिया हुआ ज्ञान-अंजन जिस मनुष्य की आँखों में पड़ता है, उसको तू सब जगहों में दिखता है। नानक विनती करता है– हे सारे दुखों का नाश करने वाले! (मेहर कर) मैं सदा तेरा नाम सिमरता रहूँ।2। हे अपहुँच! हे बेअंत! जिन पर तू मेहर (की निगाह) करता है, उनको अपने लड़ लगा लेता है। मैं गुणहीन, नीच और अनाथ (भी तेरी शरण आया हूँ, मेरे पर भी मेहर कर)। हे दया के घर! हे कृपा के घर मालिक! हे नीचों को ऊँचे बनाने वाले प्रभू! सारे जीव तेरे वश में हैं, सारे तेरी संभाल में हैं। तू स्वयं (सब जीवों को) पैदा करने वाला है, (सब में व्यापक हो के) तू खुद (सारे पदार्थ) भोगने वाला है, तू आप सारे जीवों के लिए विचारें करने वाला है। नानक (तेरे दर पर) विनती करता है– हे प्रभू! (मेहर कर) मैं तेरे गुण गा के आत्मिक जीवन प्राप्त करता रहूँ।3। हे प्रभू! तू बेअंत है! तेरा नाम किसी (दुनियावी) कीमत से नहीं मिल सकता। हे ना तोले जा सकने वाले सर्व-व्यापक प्रभू! तेरे दास सदा तेरा नाम जपते रहते हैं। हे प्रभू! संतों पर तू प्रसन्न होता है, और उनकी जीभ पर आ बसता है, वे तेरे नाम के रस में मस्त रहते हैं। जो मनुष्य गुरू के चरणों में आ लगते हैं, वे भाग्यशाली हो जाते हैं, वे सदा हर वक्त (सिमरन की बरकति से माया के हमलों से) सचेत रहते हैं। नानक विनती करता है– हे सिमरनयोग्य मालिक! हे प्रभू! मुझे उस गुरू की चरण-धूड़ दे, जो तेरा अमूल्य नाम (सदा जपता है), जो सदा ही हरेक सांस के साथ तेरे गुण उचारता रहता है।4।1।

 

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 30 March 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.