Sandhya Vele da Hukamnana, Sri Darbar Sahib, Amritsar, Ang 607, 15-07-2024
ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥ ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਵਿਆਖਿਆ: ਜਦੋਂ (ਕਿਸੇ ਵਡਭਾਗੀ ਮਨੁੱਖ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ ਮਿਲਦਾ ਹੈ, ਪਰਮਾਤਮਾ ਨਾਲ ਉਸ ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ।ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ ਕਰਦਾ ਰਹਿੰਦਾ ਹੈ। (ਪਰ) ਗੁਰੂ ਦੇ ਚਰਨ ਛੁੰਹਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ। ਹੇ ਗੋਬਿੰਦ! ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸਰਨ ਆ ਪੈਂਦਾ ਹੈ।੧। ਹੇ ਪ੍ਰਭੂ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ। (ਹੇ ਭਾਈ!) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸੜਨ ਪੈਦਾ ਕਰ ਰਹੀ ਸੀ) । ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ। ਹੇ ਸਰਬ-ਵਿਆਪਕ ਪ੍ਰਭੂ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ।੩। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ। (ਪਰ, ਹੇ ਪ੍ਰਭੂ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੁੰਦੀ ਹੈ। ਹੇ ਨਾਨਕ! ਅਜੇਹਾ ਮਨੁੱਖ) ਆਤਮਕ ਅਡੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।੪।੭।
सोरठि मः ४ दुतुके ॥ अनिक जनम विछुड़े दुखु पाइआ मनमुखि करम करै अहंकारी ॥ साधू परसत ही प्रभु पाइआ गोबिद सरणि तुमारी ॥१॥ गोबिद प्रीति लगी अति पिआरी ॥ जब सतसंग भए साधू जन हिरदै मिलिआ सांति मुरारी ॥ रहाउ ॥ तू हिरदै गुपतु वसहि दिनु राती तेरा भाउ न बुझहि गवारी ॥ सतिगुरु पुरखु मिलिआ प्रभु प्रगटिआ गुण गावै गुण वीचारी ॥२॥ गुरमुखि प्रगासु भइआ साति आई दुरमति बुधि निवारी ॥ आतम ब्रहमु चीनि सुखु पाइआ सतसंगति पुरख तुमारी ॥३॥ पुरखै पुरखु मिलिआ गुरु पाइआ जिन कउ किरपा भई तुमारी ॥ नानक अतुलु सहज सुखु पाइआ अनदिनु जागतु रहै बनवारी ॥४॥७॥
अर्थ: जब (किसी भाग्यशाली मनुष्य को) भले मनुष्यों वाली संगति प्राप्त होती है, उसे अपने हृदय में शांति देने वाला परमात्मा आ मिलता है, परमात्मा के साथ उसकी बड़ी गहरी प्रीति बन जाती है। रहाउ। हे भाई! अपने मन के पीछे चलने वाला मनुष्य अनेको जन्मों से (परमात्मा से) विछुड़ा हुआ दुख सहता चला आता है, (इस जन्म में भी अपने मन का मुरीद रह के) अहंकार के आसरे ही कर्म करता रहता है। (पर) गुरू के चरण छूते ही उसे परमात्मा मिल जाता है। हे गोबिंद! (गुरू की शरण की बरकति से) वह तेरी शरण आ पड़ता है।1। हे प्रभू! तू हर वक्त सब जीवों के हृदय में छुपा हुआ टिका रहता है, मूर्ख मनुष्य तेरे साथ प्यार (के महत्व) को नहीं समझते। (हे भाई!) जिस मनुष्य को सर्व-व्यापक प्रभू का रूप गुरू मिल जाता है उसके अंदर परमात्मा प्रगट हो जाता है। वह मनुष्य परमात्मा के गुणों में सुरति जोड़ के गुण गाता रहता है।2। हे भाई! जो मनुष्य गुरू की शरण आ पड़ता है उसके अंदर (आत्मिक जीवन का) प्रकाश हो जाता है, उसके अंदर ठंड पड़ जाती है, वह मनुष्य अपने अंदर से बुरी मति वाली मति दूर कर लेता है (ये दुर्मति ही विकारों की सड़न पैदा कर रही थी)। वह मनुष्य अपने अंदर परमात्मा को बसता पहचान के आत्मिक आनंद प्राप्त कर लेता है। हे सर्व-व्यापक प्रभू! ये तेरी साध-संगति की ही बरकति है।3। हे भाई! जिस मनुष्य को गुरू मिल जाता है उस मनुष्य को सर्व-व्यापक परमात्मा मिल जाता है। (पर, हे प्रभू! गुरू भी उनको ही मिलता है) जिन पर तेरी कृपा होती है। हे नानक! (ऐसा मनुष्य) आत्मिक अडोलता में बहुत सारा सुख पाता है, वह हर वक्त परमात्मा (की याद) में लीन रह के (विकारों से) सचेत रहता है।4।7।
Meaning: Separated from the Lord since many births, the perverse person suffers sorrow, being engaged in the deeds of pride. Seeing the Saint-Guru, I forth-with attained to Thee, O God, the World-Lord. I have sough Thine protection. The Lord’s love is supremely sweet unto me.When I met with the congregation of the holy persons, God the Peace-incarnate, came unto my mind. Pause. Thou, O Lord, day and night abidest hid within my mind but Thy love, the fools understand not.Meeting the Omnipotent True Guru, the Lord is revealed unto me. His praise do I sing and His praise do I reflect upon. Through the Guru my mind is illumined and I have attained peace and the evil though is dispelled from within my mind.Knowing the mystery of the soul and the Lord in Thine saints congregation, O God, I have obtained peace. They, on whom is Thine grace, O God, they meet the Mighty Master, by obtaining the mighty Guru.O Gardener of the world-wood, night and day, Nanak remains awake, and he has obtained the immeasurable celestial peace ॥4॥7॥
www.facebook.com/dailyhukamnama
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ