Sandhya vele da Hukamnana, Sri Darbar Sahib, Sri Amritsar,Ang 666, 09-August-2024
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਵਿਆਖਿਆ :- ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥ ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ ਜੀ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
धनासरी महला ३ ॥ नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥
अर्थ :- हे भाई! यह नहीं बताया जा सकता कि परमात्मा का नाम किस मुल्य से मिल सकता है और यह नाम कितनी ताकत वाला है। जिन मनुष्यों ने परमात्मा के नाम में सुरत जोड़ी हुई है वह क़िस्मत वाले हैं। जो मनुष्य कभी उकाई ना खाने वाली गुरू की मत ग्रहण करता है, वह मनुष्य सदा-थिर प्रभू के गुणों की विचार (अपने अंदर) वसाता है। परन्तु यह विचार प्रभू उस को ही देता है जिस ऊपर आप ही बख़्श़श करता है ॥१॥ हे भाई! परमात्मा का नाम हैरान करने वाली ताकत वाला है। (परन्तु यह नाम) प्रभू आप ही (किसी वड-भागी को) सुनाता है। इस झगड़ों-भरे जीवन-समय में वही मनुष्य हरी-नाम प्राप्त करता है जो गुरू के सनमुख रहता है ॥१॥ रहाउ ॥ हे भाई! (अगर हम अपने) मन में (ध्यान के साथ विचारें तो इस हऊमै के कारण) हम निरोल मूर्ख हैं। क्योंकि हम जीव (अपना) प्रत्येक काम हऊमै के आसरे ही करते हैं, यह हऊमै (हमारे अंदर से) गुरू की कृपा के साथ ही दूर हो सकती है। (गुरू भी उसे को) मिलाता है जिस ऊपर प्रभू आप ही मेहर करता है ॥२॥ (हे भाई! यह दुनिया वाला) माया का धन (मनुष्य के मन में) बड़ा अहंकार (पैदा करता है)। और, जो मनुष्य अहंकार में डूबा रहता है वह (प्रभू की हज़ूरी में) आदर नहीं पाता। हे भाई! आपा-भाव छोड़ कर सदा आत्मिक आनंद बना रहता है। हे भाई! मैं तो गुरू की मत ले कर उस सदा-थिर प्रभू की सिफ़त-सालाह करता रहता हूँ ॥३॥ हे भाई! वह करतार आप ही (सारी सृष्टि को) पैदा करता है, उस के बिना कोई ओर (इस प्रकार की अवस्था वाला) नहीं है। वह करतार जिस मनुष्य को (अपने) सदा-थिर नाम में जोड़ता है, वही मनुष्य (नाम-सिमरन में) लगता है। हे नानक जी! जो मनुष्य नाम में लगता है उस को सदा ही आत्मिक आनंद बना रहता है (इस लोक में भी, और) परलोक में भी ॥४॥८॥
Dhhanaasaree Mahalaa 3 || Naavai Kee Keemat Mit Kahee Na Jaae || Se Jan Dhhann Jin Ik Naam Liv Laae || Gurmat Saachee Saachaa Veechaar || Aape Bakhse De Veechaar ||1|| Har Naam Acharaj Prabh Aap Sunaae || Kalee Kaal Vich Gurmukh Paae ||1|| Rahaau || Ham Moorakh Moorakh Man Maahe || Haumai Vich Sabh Kaar Kamaahe || Gur Parsaadee Haumai Jaae || Aape Bakhse Lae Milaae ||2|| Bikheaa Kaa Dhhan Bahut Abhimaan || Ahankaar Ddoobai Na Paavai Maan || Aap Shhodd Sadaa Sukh Hoee || Gurmat Saalaahee Sach Soee ||3|| Aape Saaje Kartaa Soe || Tis Bin Doojaa Avar Na Koe || Jis Sach Laae Soee Laagai || Naanak Naam Sadaa Sukh Aagai ||4||8||
Meaning :- The value and worth of the Lord’s Name cannot be described. Blessed are those humble beings, who lovingly focus their minds on the Naam, the Name of the Lord. True are the Guru’s Teachings, and True is contemplative meditation. God Himself forgives, and bestows contemplative meditation. ||1|| The Lord’s Name is wonderful! God Himself imparts it. In the Dark Age of Kali Yuga, the Gurmukhs obtain it. ||1|| Pause || We are ignorant; ignorance fills our minds. We do all our deeds in ego. By Guru’s Grace, egotism is eradicated. Forgiving us, the Lord blends us with Himself. ||2|| Poisonous wealth gives rise to great arrogance. Drowning in egotism, no one is honored. Forsaking self-conceit, one finds lasting peace. Under Guru’s Instruction, he praises the True Lord. ||3|| The Creator Lord Himself fashions all. Without Him, there is no other at all. He alone is attached to Truth, whom the Lord Himself so attaches. O Nanak Ji, through the Naam, lasting peace is attained in the hereafter. ||4||8||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ ਜੀ !