Amrit Vele Da
Hukamnama
Friday, 26 June 2026 · Ang 731
Sandhia Vele Da
Hukamnama
Thursday, 25 June 2026 · Ang 679
Sangrand
Hukamnama
Thursday, 15 June 2026 · Ang 134
Hukamnama
Daily Hukamnama Sahib recording

Hukamnama
Daily Hukamnama Sahib recording
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥
अर्थ: हे भाई! जिस मनुष्य ने परमात्मा का नाम जपा है, हरि उत्तम पुरुख को जपा है, उसके सारे दरिद्र, दलों के दल नाश हो गए हैं। गुरु के शब्द में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1। हे मेरे मन! सदा परमात्मा का अति प्यारा नाम स्मरण किया कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरि-नाम ले लिया है)।1। रहाउ। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरि! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभु! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभु! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह:) जिसको प्रभु का नाम प्राप्त होता है, वह आनंद लेता है। मैं सदा हरि-नाम से सदके हूँ।4।2।
SOOHEE, FOURTH MEHL: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru‟s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint‟s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||
Last 3 days — Amrit Vela and Sandhia Vela
Thursday, 25 June 2026
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
Wednesday, 24 June 2026
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
Checking live stream…
Search by Ang, date, or keyword across Amrit Vela, Sandhia Vela, and Sangrand posts — or browse the full archive.
The Hukamnama Sahib app brings the daily Hukamnama Sahib, live kirtan from Sri Harmandir Sahib, Nitnem banis, and archive search to your phone — free, on iOS and Android.


Stay Connected
Follow Hukamnama Sahib
Get daily Hukamnama Sahib updates on your favourite platform.
WhatsApp Channel
Daily Hukamnama updates on WhatsApp
Instagram
Scroll images and daily reminders
Facebook
Community updates and announcements
YouTube
Live kirtan and daily hukamnama videos