Hukamnama Sahib – Sachkhand Sri Harmandir Sahib, Amritsar *2018-01-04 Evening* (ANG 702)
ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਕੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥
ਜੈਤਸਰੀ ਮਹਲਾ ੫ ॥ ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ । ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ ।੧।ਰਹਾਉ। ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਅੌਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ ।੧। ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ ।੨।੯।੧੩।
जैतसरी महला ५ ॥ हरि जन सिमरहु हिरदै राम ॥ हरि जन कउ अपदा निकटि न आवै पूरन दास के काम ॥१॥रहाउ ॥ कोटि बिघन बिनसहि हरि सेवा निहचलु गोविद धाम ॥ भगवंत भगत कउ भउ किछु नाही आदरु देवत जाम ॥१॥ तजि गोपाल आन को करणी सोई सोई बिनसत खाम ॥ चरन कमल हिरदै गहु नानक सुख समूह बिसराम ॥२॥९॥१३॥
Jaitsree, Fifth Mehl: O humble servants of the Lord, remember the Lord in meditation within your heart. Misfortune does not even approach the Lord’s humble servant; the works of His slave are perfectly fulfilled. ||1||Pause|| Millions of obstacles are removed, by serving the Lord, and one enters into the eternal dwelling of the Lord of the Universe. The Lord’s devotee is very fortunate; he has absolutely no fear. Even the Messenger of Death pays homage to him. ||1|| Forsaking the Lord of the world, he does other deeds, but these are temporary and transitory. Grasp the Lord’s lotus feet, and hold them in your heart, O Nanak; you shall obtain absolute peace and bliss. ||2||9||13||
Waheguru Ji Ka Khalsa Waheguru Ji Ki Fateh Ji