Hukamnama Siri Darbar Sahib, Amritsar, Date 11 January – 2018 Ang 795


Hukamnama Sahib – Sachkhand Sri Harmandir Sahib, Amritsar *2018-01-11 Morning* (ANG 795)


ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਬਿਲਾਵਲੁ ਮਹਲਾ ੧ ॥ ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ । ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ।੧। ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ । ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ ।੧। ਰਹਾਉ। ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ । ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ।੨। ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ । ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ । ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ।੩। ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ । ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।

बिलावलु महला १ ॥
मनु मंदरु तनु वेस कलंदरु घट ही तीरथि नावा ॥ एकु सबदु मेरै प्रानि बसतु है बाहुड़ि जनमि न आवा ॥१॥ मनु बेधिआ दइआल सेती मेरी माई ॥ कउणु जाणै पीर पराई ॥ हम नाही चिंत पराई ॥१॥ रहाउ ॥ अगम अगोचर अलख अपारा चिंता करहु हमारी ॥ जलि थलि महीअलि भरिपुरि लीणा घटि घटि जोति तुम्ह्हारी ॥२॥ सिख मति सभ बुधि तुम्ह्हारी मंदिर छावा तेरे ॥ तुझ बिनु अवरु न जाणा मेरे साहिबा गुण गावा नित तेरे ॥३॥ जीअ जंत सभि सरणि तुम्ह्हारी सरब चिंत तुधु पासे ॥ जो तुधु भावै सोई चंगा इक नानक की अरदासे ॥४॥२॥

Bilaawal, First Mehl:
My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again. ||1|| My mind is pierced through by the Merciful Lord, O my mother! Who can know the pain of another? I think of none other than the Lord. ||1|| Pause|| O Lord, inaccessible, unfathomable, invisible and infinite: please, take care of me! In the water, on the land and in sky, You are totally pervading. Your Light is in each and every heart. ||2|| All teachings, instructions and understandings are Yours; the mansions and sanctuaries are Yours as well. Without You, I know no other, O my Lord and Master; I continually sing Your Glorious Praises. ||3|| All beings and creatures seek the Protection of Your Sanctuary; all thought of their care rests with You. That which pleases Your Will is good; this alone is Nanak’s prayer. ||4||2||

 

Waheguru Ji Ka Khalsa Waheguru Ji Ki Fateh Ji

Written by jugrajsidhu in 11 January 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.