SANDHYA VELE DA HUKAMNAMA SRI DARBAR SAHIB, SRI AMRITSAR, ANG 662, 05-Feb-2018
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
धनासरी महला १ ॥ काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥ नानक जे विचि रुपा होइ ॥ खरा खरा आखै सभु कोइ ॥१॥ रहाउ ॥ कादी कूड़ु बोलि मलु खाइ ॥ ब्राहमणु नावै जीआ घाइ ॥ जोगी जुगति न जाणै अंधु ॥ तीने ओजाड़े का बंधु ॥२॥ सो जोगी जो जुगति पछाणै ॥ गुर परसादी एको जाणै ॥ काजी सो जो उलटी करै ॥ गुर परसादी जीवतु मरै ॥ सो ब्राहमणु जो ब्रहमु बीचारै ॥ आपि तरै सगले कुल तारै ॥३॥ दानसबंदु सोई दिलि धोवै ॥ मुसलमाणु सोई मलु खोवै ॥ पड़िआ बूझै सो परवाणु ॥ जिसु सिरि दरगह का नीसाणु ॥४॥५॥७॥
Dhanaasaree, First Mehl: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. ||1|| O Nanak, if there is silver in it, then everyone proclaims, “It is genuine, it is genuine.”||1||Pause|| The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. ||2|| He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. ||3|| One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. ||4||5||7||
ਪਦਅਰਥ:- ਕਾਇਆ—ਸਰੀਰ। ਕਾਗਦੁ—ਕਾਗ਼ਜ਼। ਪਰਵਾਣਾ—ਪਰਵਾਨਾ, ਲਿਖਿਆ ਹੋਇਆ ਹੁਕਮ। ਇਆਣਾ—ਅੰਞਾਣਾ ਜੀਵ। ਦਰਗਹ—ਦਰਗਾਹੀ ਨਿਯਮ ਅਨੁਸਾਰ। ਘੜੀਅਹਿ—ਘੜੇ ਜਾਂਦੇ ਹਨ, ਉੱਕਰੇ ਜਾਂਦੇਹਨ। ਤੀਨੇ ਲੇਖ—(ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ-ਰੂਪਲੇਖ। ਕਾਮਿ—ਕੰਮ ਵਿਚ। ਖੋਟਾ—ਖੋਟਾ ਸੰਸਕਾਰ। ਕਾਮਿ ਨ ਆਵੈ—ਲਾਭਦਾਇਕ ਨਹੀਂ ਹੁੰਦਾ।1। ਨਾਨਕ—ਹੇ ਨਾਨਕ! ਵਿਚਿ—ਆਤਮਕਜੀਵਨ ਵਿਚ। ਰੁਪਾ—ਚਾਂਦੀ, ਸੁੱਧ ਧਾਤ, ਪਵਿਤ੍ਰਤਾ। ਸਭੁ ਕੋਇ—ਹਰੇਕਜੀਵ।1। ਰਹਾਉ। ਕਾਦੀ—ਕਾਜ਼ੀ {ਨੋਟ:- ਅਰਬੀ ਲਫ਼ਜ਼ ‘ਕਾਜ਼ੀ’ ਦੇ ਦੋਉਚਾਰਨ ਹਨ—ਕਾਜ਼ੀ ਅਤੇ ਕਾਦੀ}। ਕੂੜੁ—ਝੂਠ। ਮਲੁ—ਮੈਲ, ਹਰਾਮ ਦਾਮਾਲ। ਨਾਵੈ—ਨ੍ਹਾਉਂਦਾ ਹੈ, ਤੀਰਥ-ਇਸ਼ਨਾਨ ਕਰਦਾ ਹੈ। ਜੀਆ ਘਾਇ—ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੂਦਰ-ਬਹਾਨੇ ਪੈਰਾਂ ਹੇਠ ਲਤਾੜ ਕੇ।ਜੁਗਤਿ—ਜੀਵਨ ਦੀ ਜਾਚ। ਅੰਧੁ—ਅੰਨ੍ਹਾ। ਬੰਧੁ—ਬੰਨਾ। ਓਜਾੜੇ ਕਾ ਬੰਧੁ—ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ।2। ਗੁਰਪਰਸਾਦੀ—ਗੁਰੂ ਦੀ ਕਿਰਪਾ ਨਾਲ। ਉਲਟੀ ਕਰੈ—ਸੁਰਤਿ ਨੂੰ ਹਰਾਮ ਦੇਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ। ਜੀਵਤੁ ਮਰੈ—ਦੁਨੀਆ ਵਿਚ ਰਹਿੰਦਾਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ। ਬ੍ਰਹਮੁ—ਪਰਮਾਤਮਾ।3। ਦਾਨਸ—ਅਕਲ, ਦਾਨਸ਼। ਦਾਨਸਬੰਦੁ—ਦਾਨਸ਼ਮੰਦ, ਅਕਲਮੰਦ। ਦਿਲਿ—ਦਿਲ ਵਿਚ (ਟਿਕੀ ਹੋਈ ਬੁਰਾਈ)। ਮਲੁ—ਵਿਕਾਰਾਂ ਦੀ ਮੈਲ। ਖੋਵੈ—ਨਾਸਕਰਦਾ ਹੈ। ਪੜਿਆ—ਵਿਦਵਾਨ। ਬੂਝੈ—ਸਮਝਦਾ ਹੈ। ਜਿਸੁ ਸਿਰਿ—ਜਿਸਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ—ਨਿਸ਼ਾਨ, ਟਿੱਕਾ।4।
ਅਰਥ:- ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ(ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂਆਉਂਦਾ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)।1। ਰਹਾਉ। ਕਾਜ਼ੀ (ਜੇ ਇਕਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ(ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞਹੈ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।3। ਉਹੀ ਮਨੁੱਖ ਅਕਲਮੰਦ ਹੈ ਜੋਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।4।
अर्थ :-यह मनुखा शरीर (मानो) एक कागज है, और मनुख का मन (शरीर- (कागज) ऊपर लिखा हुआ) दरगाही परवाना है । पर मूर्ख मनुख अपने माथे के यह लेख नहीं पढ़ता (भावार्थ, यह समझने का यतन नहीं करता कि उस के पिछले कीये कर्मो अनुसार कैसे कैसे संस्कार-लेख उस के मन में मौजूद हैं जो उस को अब ओर प्रेरणा कर रहे हैं) । माया के तीन गुणों के असर में रह के किये हुए कामों के संस्कार रबी नियम अनुसार हरेक मनुख के मन में उॅकरे जाते हैं । पर हे भाई ! देख (जैसे कोई खोटा सिका काम नहीं आता, उसी प्रकार खोटे कीये कामों का) खोटा संस्कार-लेख भी काम नहीं आता ।1 । हे नानक ! अगर रुपए आदि सिके चांदी के हो तो हर कोई उस को खरा सिका कहता है (इसी प्रकार जिस मन में पवित्रता हो, उस को खरा कहा जाता है) ।1 ।रहाउ । काजी (अगर एक तरफ तो इसलामी धर्म का नेता है और दूजे तरफ हाकम भी है, रिशवत की खातिर शरई कानून बारे) झूठ बोल के हराम का माल (रिशवत) खाता है । ब्राहमण (करोड़ों शूदर-कहलाते) मनुष्यो को दुखी कर कर के तीर्थ-स्नान (भी) करता है । योगी भी अंधा है और जीवन की जाच नहीं जानता । (यह तिंने अपनी तरफ से धर्म-नेता हैं, पर) इन तीनो के ही अंदर आत्मिक जीवन की तरफ से सुन्न ही सुन्न है ।2 । असल योगी वह है जो जीवन की सही जाच समझता है और गुरु की कृपा के साथ एक भगवान के साथ गहरी साँझ पाता है । काजी वह है जो सुरति को हराम के माल की तरफ से मोड़ता है जो गुरु की कृपा के साथ दुनिया में रहता हुआ दुनिआवी ख्वाहिशों की तरफ से मुड़ता है । ब्राहमण वह है जो सर्व-व्यापक भगवान में सुरति जोड़ता है, इस तरह आप भी संसार-सागर में से पार निकलता है और अपनी सभी कुलों को भी निकाल लेता है ।3 । वही मनुख समझदार है जो आपने दिल में टिकी हुई बुराई को दूर करता है । वही मुसलमान है जो मन में से विकारों की मैल को नास करता है । वही विदवान है जो जीवन का सही मार्ग समझता है, उस के माथे पर दरगाह का टिका लगता है वही भगवान की हजूरी में कबूल होता है ।4 ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!