Amritvele da Hukamnama Sri Drabar Sahib, Sri Amritsar, Ang 847, 07-Feb-2018
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
बिलावलु महला ५ छंत ੴ सतिगुर प्रसादि ॥ सखी आउ सखी वसि आउ सखी असी पिर का मंगलु गावह ॥ तजि मानु सखी तजि मानु सखी मतु आपणे प्रीतम भावह ॥ तजि मानु मोहु बिकारु दूजा सेवि एकु निरंजनो ॥ लगु चरण सरण दइआल प्रीतम सगल दुरत बिखंडनो ॥ होइ दास दासी तजि उदासी बहुड़ि बिधी न धावा ॥ नानकु पइअम्पै करहु किरपा तामि मंगलु गावा ॥१॥
Bilaaval, Fifth Mehl, Chhant: One Universal Creator God. By The Grace Of The True Guru: Come, O my sisters, come, O my companions, and let us remain under the Lord’s control. Let’s sing the Songs of Bliss of our Husband Lord. Renounce your pride, O my companions, renounce your egotistical pride, O my sisters, so that you may become pleasing to your Beloved. Renounce pride, emotional attachment, corruption and duality, and serve the One Immaculate Lord. Hold tight to the Sanctuary of the Feet of the Merciful Lord, your Beloved, the Destroyer of all sins. Be the slave of His slaves, forsake sorrow and sadness, and do not bother with other devices. Prays Nanak, O Lord, please bless me with Your Mercy, that I may sing Your songs of bliss. ||1||
ਸਖੀ = ਹੇ ਸਹੇਲੀਏ! ਵਸਿ = ਰਜ਼ਾ ਵਿਚ (ਤੁਰੀਏ)। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ। ਗਾਵਹ = ਆਓ ਅਸੀਂ ਗਾਵੀਏ। ਤਜਿ = ਤਿਆਗ ਦੇਹ। ਮਾਨੁ = ਅਹੰਕਾਰ। ਮਤੁ = ਸ਼ਾਇਦ। ਪ੍ਰੀਤਮ ਭਾਵਹ = ਪ੍ਰੀਤਮ ਨੂੰ ਚੰਗਿਆਂ ਲੱਗੀਏ। ਬਿਕਾਰੁ ਦੂਜਾ = ਮਾਇਆ ਦੇ ਪਿਆਰ ਵਾਲਾ ਵਿਕਾਰ। ਸੇਵਿ = ਸਰਨੀ ਪਵੋ। ਨਿਰੰਜਨੋ = ਨਿਰੰਜਨੁ, {ਨਿਰ-ਅੰਜਨ} ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਲੱਗ ਸਕਦੀ। ਦੁਰਤ = ਪਾਪ। ਦੁਰਤ ਬਿਖੰਡਨੋ = ਪਾਪਾਂ ਦਾ ਨਾਸ ਕਰਨ ਵਾਲਾ। ਸਗਲ = ਸਾਰੇ। ਹੋਇ = ਬਣ ਕੇ। ਦਾਸ ਦਾਸੀ = ਦਾਸਾਂ ਦੀ ਦਾਸੀ। ਤਜਿ = ਤਿਆਗ ਕੇ। ਉਦਾਸੀ = (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ। ਬਹੁੜਿ = ਫਿਰ, ਮੁੜ। ਬਿਧਿ = (ਅਨੇਕਾਂ) ਤਰੀਕਿਆਂ ਨਾਲ। ਨ ਧਾਵਾ = ਨ ਧਾਵਾਂ, ਮੈਂ ਨਾਹ ਭਟਕਾਂ। ਪਇਅੰਪੈ = ਬੇਨਤੀ ਕਰਦਾ ਹੈ। ਤਾਮਿ = ਤਦੋਂ। ਗਾਵਾ = ਗਾਵਾਂ, ਮੈਂ ਗਾ ਸਕਾਂ ॥੧॥
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀਂ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ। ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ। ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ। ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। ਨਾਨਕ ਬੇਨਤੀ ਕਰਦਾ ਹੈ- (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ॥१॥
राग बिलावलु में गुरु अर्जनदेव जी की बाणी ‘छंत’ । अकाल पुरख एक है और सतगुरु की कृपा द्वारा मिलता है। हे सखियों! आओ (मिल कर बैठें) हे सखी! आओ प्रभु की रजा मैं चलें, और प्रभु-पति की सिफत-सलाह का गीत गायें। हे सखी! (अपने अंदर से) अहंकार दूर कर, शायद (इस प्रकार) हम अपने प्रीतम प्रभु-पति को अच्छे लग सकें। हे सखी! (अपने अंदर से) अहंकार दूर कर, मोह दूर कर, माया के प्यार वाला विकार दूर कर, सिर्फ निर्लेप प्रभु की शरण पड़ा रह। सारे पापों के नास करने वाला दया के चश्मे प्रीतम प्रभु के चरणों की ओट पकडे रख। हे सखी! (मेरे ऊपर भी) कृपा कर, मैं (प्रभु के) दासों की दासी बन कर (सिफत-सलाह की तरफ से) उपरामता छोड़ कर किसी और तरफ न भटकते फिरूं। नानक बेनती करता है- (तू कृपा करे), तभी मैं (भी) परमात्मा की सिफत-सलाह का गीत गा सकूँगा ॥१॥
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!