AMRIT VELE DA HUKAMNAMA SRI DARBAR SAHIB, SRI AMRITSAR, ANG 690, 09-Nov-2016
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥
Dhanaasaree, Chhant, Fourth Mehl, First House: One Universal Creator God. By The Grace Of The True Guru:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||
ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
राग धनासरी, घर १ मे गुरु रामदास जी की बाणी ‘छंद’ । अकाल पूरख एक है व् परमात्मा की कृपा द्वारा मिलता है । हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!