Sandhia Vele Da Hukamnama Sri Darbar Sahib, Amritsar, Date 20 March – 2018 Ang 664


SANDHYA VELE DA HUKAMNAMA SRI DARBAR SAHIB SRI AMRITSAR,ANG 664, 20-Mar-2018


ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥

धनासरी महला ३ ॥ हरि नामु धनु निरमलु अति अपारा ॥ गुर कै सबदि भरे भंडारा ॥ नाम धन बिनु होर सभ बिखु जाणु ॥ माइआ मोहि जलै अभिमानु ॥१॥ गुरमुखि हरि रसु चाखै कोइ ॥ तिसु सदा अनंदु होवै दिनु राती पूरै भागि परापति होइ ॥ रहाउ ॥ सबदु दीपकु वरतै तिहु लोइ ॥ जो चाखै सो निरमलु होइ ॥ निरमल नामि हउमै मलु धोइ ॥ साची भगति सदा सुखु होइ ॥२॥ जिनि हरि रसु चाखिआ सो हरि जनु लोगु ॥ तिसु सदा हरखु नाही कदे सोगु ॥ आपि मुकतु अवरा मुकतु करावै ॥ हरि नामु जपै हरि ते सुखु पावै ॥३॥ बिनु सतिगुर सभ मुई बिललाइ ॥ अनदिनु दाझहि साति न पाइ ॥ सतिगुरु मिलै सभु त्रिसन बुझाए ॥ नानक नामि सांति सुखु पाए ॥४॥२॥

Dhanaasaree, Third Mehl: The wealth of the Lord’s Name is immaculate, and absolutely infinite. The Word of the Guru’s Shabad is over-flowing with treasure. Know that, except for the wealth of the Name, all other wealth is poison. The egotistical people are burning in their attachment to Maya. ||1|| How rare is that Gurmukh who tastes the sublime essence of the Lord. He is always in bliss, day and night; through perfect good destiny, he obtains the Name. ||Pause|| The Word of the Shabad is a lamp, illuminating the three worlds. One who tastes it, becomes immaculate. The immaculate Naam, the Name of the Lord, washes off the filth of ego. True devotional worship brings lasting peace. ||2|| One who tastes the sublime essence of the Lord is the Lord’s humble servant. He is forever happy; he is never sad. He himself is liberated, and he liberates others as well. He chants the Lord’s Name, and through the Lord, he finds peace. ||3|| Without the True Guru, everyone dies, crying out in pain. Night and day, they burn, and find no peace. But meeting the True Guru, all thirst is quenched. O Nanak, through the Naam, one finds peace and tranquility. ||4||2||

ਪਦਅਰਥ:- ਨਿਰਮਲੁ—ਪਵਿਤ੍ਰ। ਅਪਾਰਾ—ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ—ਦੇ ਸ਼ਬਦ ਦੀ ਰਾਹੀਂ। ਭੰਡਾਰਾ—ਖ਼ਜ਼ਾਨੇ। ਬਿਖੁ—ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ)। ਜਾਣੁ—ਸਮਝ। ਮੋਹਿ—ਮੋਹ ਵਿਚ। ਅਭਿਮਾਨੁ—ਅਹੰਕਾਰ।1। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਕੋਇ—ਜੇਹੜਾ ਕੋਈ। ਭਾਗਿ—ਕਿਸਮਤ ਨਾਲ। ਰਹਾਉ। ਦੀਪਕੁ—ਦੀਵਾ। ਵਰਤੈ—ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ—ਤਿੰਨਾਂ ਲੋਕਾਂ ਵਿਚ। ਨਾਮਿ—ਨਾਮ ਦੀ ਰਾਹੀਂ। ਮਲੁ—ਮੈਲ। ਧੋਇ—ਧੋ ਲੈਂਦਾ ਹੈ। ਸਾਚੀ—ਸਦਾ ਕਾਇਮ ਰਹਿਣ ਵਾਲੀ।2। ਜਿਨਿ—ਜਿਸ (ਮਨੁੱਖ) ਨੇ। ਹਰਿ ਜਨੁ—ਹਰੀ ਦਾ ਸੇਵਕ। ਹਰਖੁ—ਖ਼ੁਸ਼ੀ। ਸੋਗੁ—ਗ਼ਮ। ਮੁਕਤੁ—(ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ—ਹੋਰਨਾਂ ਨੂੰ। ਤੇ—ਤੋਂ, ਪਾਸੋਂ।3। ਸਭ—ਸਾਰੀ ਲੁਕਾਈ। ਮੁਈ—ਆਤਮਕ ਮੌਤੇ ਮਰ ਗਈ। ਬਿਲਲਾਇ—ਵਿਲਕ ਕੇ, ਦੁੱਖੀ ਹੋ ਕੇ। ਅਨਦਿਨੁ—ਹਰ ਰੋਜ਼, ਹਰ ਵੇਲੇ। ਦਾਝਹਿ—ਸਾੜਦੇ ਹਨ। ਸਾਤਿ—ਸ਼ਾਂਤੀ। ਨ ਪਾਇ—ਨਹੀਂ ਪ੍ਰਾਪਤ ਕਰਦਾ। ਸਭ—ਸਾਰੀ। ਨਾਮਿ—ਨਾਮ ਵਿਚ (ਜੁੜ ਕੇ)।4।

ਅਰਥ:- ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ। ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)। (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।1। ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।3। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।4।2।

अर्थ :-हे भाई ! जो भी मनुख गुरु की शरण में आकर परमात्मा के नाम का स्वाद चखदा है, उस को दिन रात हर समय आत्मिक आनंद मिला रहता है। (पर यह हरि-नाम-रस) पूरी किस्मत के साथ ही मिलता है।रहाउ। हे भाई ! परमात्मा का नाम पवित्र धन है, कभी ना मुकण वाला धन है। गुरु के शब्द में (जुड़ा मनुख के अंदर इस धन के) खज़ाने भर जाते हैं। हे भाई ! हरि-नाम-धन के बिना ओर (दुनिया वाला धन) सारा ज़हर समझ (जो आत्मिक जीवन को मार खत्म करता है)। (दुनिया वाला धन) अहंकार पैदा करता है (दुनिया वाले धन को इकठ्ठा करने वाला मनुख) माया के मोह में जलता रहता है।1। हे भाई ! गुरु का शब्द (मानो) दीपक (है, जो) सारे संसार में रोशनी करता है। जो मनुख गुरु के शब्द को चखदा है, वह पवित्र जीवन वाला हो जाता है। (गुरु के शब्द के द्वारा) पवित्र हरि-नाम में (जुड़ के मनुख अपने अंदर से) हऊमै की मैल धो लेता है। सदा-थिर भगवान की भक्ति की बरकत के साथ (मनुख के अंदर) सदा आत्मिक आनंद बना रहता है।2। हे भाई ! जिस मनुख ने परमात्मा का नाम-रस चख लिया, वह परमात्मा का दास बन गया। उस को सदा आनंद प्राप्त रहता है, उस को कोई त्रम नहीं विआपता। वह मनुख आप (दु:खों विकारों से) बचा रहता है, ओरों को भी बचा लेता है। वह (वड-भागी) मनुख सदा परमात्मा का नाम जपता रहता है, और, परमात्मा पासों सुख हासिल करता है।3। हे भाई ! गुरु की शरण आए बिना सारी लोकाई दु:खी हो हो के आत्मिक मौत सहेड़ लेती है। (गुरु से विछुड़ के मनुख) हर समय (माया के मोह में) सड़ते रहते हैं। (गुरु की शरण के बिना मनुख) शांती हासिल नहीं कर सकता। जिस मनुख को गुरु मिल जाता है, गुरु उस की सारी (माया की) प्यास मिटा देता है। हे नानक ! वह मनुख हरि-नाम में टिक के शांती और आनंद हासिल कर लेता है।4।2।

www.facebook.com/dailyhukamnama

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 20 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.