thumbnail

Hukamnama Siri Darbar Sahib, Amritsar, Date 7 October -2016 Ang 618

 
AMRIT VELE DA HUKAMNAMA SRI DARBAR SAHIB, SRI AMRITSAR, ANG 618, 07-Oct-2016
ਸੋਰਠਿ ਮਹਲਾ ੫
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥   
सोरठि महला ५ ॥  अंतर की गति तुम ही जानी तुझ ही पाहि निबेरो ॥  बखसि लैहु साहिब प्रभ अपने लाख खते करि फेरो ॥१॥  प्रभ जी तू मेरो ठाकुरु नेरो ॥  हरि चरण सरण मोहि चेरो ॥१॥ रहाउ ॥  बेसुमार बेअंत सुआमी ऊचो गुनी गहेरो ॥  काटि सिलक कीनो अपुनो दासरो तउ नानक कहा निहोरो ॥२॥७॥३५॥   
Sorat’h, Fifth Mehl:  Only You know the state of my innermost self; You alone can judge me.  Please forgive me, O Lord God Master; I have committed thousands of sins and mistakes. ||1||  O my Dear Lord God Master, You are always near me.  O Lord, please bless Your disciple with the shelter of Your feet. ||1||Pause||  Infinite and endless is my Lord and Master; He is lofty, virtuous and profoundly deep.  Cutting away the noose of death, the Lord has made Nanak His slave, and now, what does he owe to anyone else? ||2||7||35|| 
ਪਦਅਰਥ:- ਗਤਿ—ਆਤਮਕ ਅਵਸਥਾ। ਪਾਹਿ—ਪਾਸ। ਨਿਬੇਰੋ—ਨਿਬੇੜਾ, ਫ਼ੈਸਲਾ। ਸਾਹਿਬ—ਹੇ ਮਾਲਕ! ਖਤੇ—ਪਾਪ। ਕਰਿ ਫੇਰੋ—ਕਰਦਾ ਫਿਰਦਾ ਹਾਂ।1।   ਠਾਕੁਰੁ—ਪਾਲਣਹਾਰ। ਨੇਰੋ—ਨੇੜੇ, ਅੰਗ-ਸੰਗ। ਮੋਹਿ—ਮੈਨੂੰ। ਚੇਰੋ—ਚੇਰਾ, ਦਾਸ।1। ਰਹਾਉ।   ਸੁਆਮੀ—ਹੇ ਮਾਲਕ! ਗੁਨੀ—ਗੁਣਾਂ ਦਾ ਮਾਲਕ। ਗਹੇਰੋ—ਡੂੰਘਾ। ਸਿਲਕ—ਫਾਹੀ। ਦਾਸਰੋ—ਨਿੱਕਾ ਜਿਹਾ ਦਾਸ। ਤਉ—ਤਦੋਂ। ਨਿਹੋਰੋ—ਮੁਥਾਜੀ।2।   
ਅਰਥ:- ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ।   ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1।   ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।     
अर्थ :-हे भगवान जी ! तूं मेरा पालणहारा स्वामी हैं, मेरे अंग-संग बसता हैं। हे हरि ! मुझे अपने चरणों की शरण में रख, मुझे अपना दास बनाए रख।1।रहाउ।  हे मेरे अपने स्वामी भगवान ! मेरे दिल की हालत तूं ही जानता हैं, तेरी शरण आने से ही (मेरी अंदर वाली मंदी हालत का) खातमा हो सकता है। मैं लाखों पाप करता घूमता हूँ। हे मेरे स्वामी ! मुझे बख्श ले।1।  हे बेशुमार भगवान ! हे बयंत ! हे मेरे स्वामी ! तूं ऊँची आत्मिक अवस्था वाला हैं, तूं सारे गुणों का स्वामी हैं, तूं गहरा हैं। हे नानक ! (बोल-हे भगवान ! जब तूं किसी मनुख की विकारों की) फांसी काट के उस को अपना दास बना लेता हैं, तब उस को किसी की मोहताजी  नहीं रहती।2।7।35।  
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Written by jugrajsidhu in 7 October 2016
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.