Hukamnama Sri Darbar Sahib, Amritsar, Date 21 April– 2018 Ang 565


Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 21-April-2018


ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥ {ਪੰਨਾ 565}

 

 

ਪਦਅਰਥ: ਮਨੂਆ = ਹੋਛਾ ਮਨ। ਦਹ ਦਿਸ = ਦਸੀਂ ਪਾਸੀਂ। ਦਿਸ = ਪਾਸਾ। ਇੰਦ੍ਰੀ = ਕਾਮ ਵਾਸਨਾ। ਵਿਆਪਿ ਰਹੀ = ਜ਼ੋਰ ਪਾ ਰੱਖਦੀ ਹੈ। ਅਧਿਕਾਈ = ਬਹੁਤ। ਸੰਤਾਵੈ = ਦੁੱਖੀ ਕਰਦਾ ਹੈ।੧। ਵਾਹੁ ਵਾਹੁ = ਸਿਫ਼ਤਿ-ਸਾਲਾਹ। ਸਹਜੇ = ਸਹਿਜ ਹੀ, ਆਤਮਕ ਅਡੋਲਤਾ ਵਿਚ ਟਿਕ ਕੇ ਹੀ। ਰਵੀਜੈ = ਰਵਿਆ ਜਾ ਸਕਦਾ ਹੈ। ਇਸੁ ਜੁਗ ਮਹਿ = ਮਨੁੱਖਾ ਜਨਮ ਵਿਚ। ਦੁਲਭੁ = ਮੁਸ਼ਕਿਲ ਨਾਲ ਮਿਲਣ ਵਾਲਾ। ਪੀਤੈ = ਪੀਤਾ ਜਾ ਸਕਦਾ ਹੈ।੧।ਰਹਾਉ। ਚੀਨਿ = ਪਛਾਣ ਕੇ, ਸਾਂਝ ਪਾ ਕੇ। ਤਾ = ਤਦੋਂ। ਆਪੈ ਆਪੁ = ਆਪਣੇ ਆਪ ਨੂੰ। ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ = ਚਰਨਾਂ ਵਿਚ।੨। ਰੰਗਿ = ਰੰਗ ਵਿਚ। ਰਾਤੇ = ਰੰਗੇ ਹੋਏ। ਨਿਰਮਲੁ = ਪਵਿਤ੍ਰ। ਮਨਿ = ਮਨ ਵਿਚ। ਚਿੰਦਿਆ = ਚਿਤਵਿਆ ਹੋਇਆ। ਪਾਉ = ਪ੍ਰਾਪਤ ਕਰ।੩। ਸੇ = ਤੋਂ। ਸਾਚੀ = ਸਦਾ ਕਾਇਮ ਰਹਿਣ ਵਾਲੀ। ਵਡਿਆਈ = ਇੱਜ਼ਤ।੪। ਬਿਖੁ = ਜ਼ਹਿਰ। ਸੇ = ਤੋਂ। ਅਕਹੁ = ਅੱਕ ਤੋਂ। ਪਰਮਲ = ਚੰਦਨ। ਵਾਸਨਾ = ਸੁਗੰਧੀ।੫। ਪੂਰੇ ਭਾਗਿ = ਵੱਡੀ ਕਿਸਮਤਿ ਨਾਲ।੬। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਬਿਖੁ = ਵਿਕਾਰਾਂ ਦੀ ਜ਼ਹਿਰ। ਅਹਿਲਾ = ਕੀਮਤੀ। ਸਾਗਰੁ = ਸਮੁੰਦਰ। ਭਾਇਆ = ਚੰਗਾ ਲੱਗਾ।੭। ਮੁਖਹੁ = ਮੂੰਹ ਨਾਲ। ਸਭੁ ਕੋ = ਹਰੇਕ ਜੀਵ। ਹਿਰਦੈ = ਹਿਰਦੇ ਵਿਚ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ।੮।

ਅਰਥ: ਹੇ ਭਾਈ! ਆਤਮਕ ਅਡੋਲਤਾ ਵਿਚ ਟਿਕ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਮਨੁੱਖਾ ਜਨਮ ਵਿਚ ਪਰਮਾਤਮਾ ਦਾ ਨਾਮ ਇਕ ਦੁਰਲਭ ਵਸਤੂ ਹੈ। ਗੁਰੂ ਦੀ ਮਤਿ ਉੱਤੇ ਤੁਰ ਕੇ ਹੀ ਪਰਮਾਤਮਾ ਦੇ ਨਾਮ ਦਾ ਰਸ ਪੀਤਾ ਜਾ ਸਕਦਾ ਹੈ।੧।ਰਹਾਉ। ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਗੁਣ ਨਹੀਂ ਗਾ ਸਕਦਾ, ਜਿਸ ਦਾ ਹੋਛਾ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਜਿਸ ਉਤੇ ਕਾਮ-ਵਾਸਨਾ ਬਹੁਤ ਜ਼ੋਰ ਪਾਈ ਰੱਖਦੀ ਹੈ, ਜਿਸ ਨੂੰ ਕਾਮ ਸਦਾ ਸਤਾਂਦਾ ਰਹਿੰਦਾ ਹੈ ਜਿਸ ਨੂੰ ਕ੍ਰੋਧ ਸਦਾ ਦੁਖੀ ਕਰਦਾ ਰਹਿੰਦਾ ਹੈ।੧। ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਜਦੋਂ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ ਤਦੋਂ ਉਹ ਪਰਮਾਤਮਾ ਦੇ ਚਰਨਾਂ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ।੨। ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹੁ। (ਹੇ ਭਾਈ!) ਪਰਮਾਤਮਾ ਸਦਾ ਪਵਿਤ੍ਰ ਹੈ, ਸਦਾ ਸੁਖ ਦੇਣ ਵਾਲਾ ਹੈ (ਉਸ ਦੀ ਸਿਫ਼ਤਿ-ਸਾਲਾਹ ਕਰਿਆ ਕਰ) ਮਨ-ਇੱਛਤ ਫਲ ਹਾਸਲ ਕਰੇਂਗਾ।੩। ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਅਸੀ ਜੀਵ ਨੀਚਾਂ ਤੋਂ ਉੱਤਮ ਬਣ ਜਾਂਦੇ ਹਾਂ। ਪਰਮਾਤਮਾ ਪੱਥਰ-ਚਿੱਤ ਮਨੁੱਖ ਨੂੰ ਭੀ (ਵਿਕਾਰਾਂ ਵਿਚ) ਡੁੱਬਦੇ ਨੂੰ ਕੱਢ ਲੈਂਦਾ ਹੈ, ਤੇ, ਸਦਾ ਕਾਇਮ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ।੪। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਸ੍ਰੇਸ਼ਟ ਅਕਲ ਹਾਸਲ ਕਰ ਲੈਂਦੇ ਹਨ ਉਹ (ਮਾਨੋ) ਜ਼ਹਿਰ ਤੋਂ ਅੰਮ੍ਰਿਤ ਬਣ ਜਾਂਦੇ ਹਨ, ਉਹ (ਮਾਨੋ) ਅੱਕ ਤੋਂ ਚੰਦਨ ਬਣ ਜਾਂਦੇ ਹਨ, ਉਹਨਾਂ ਦੇ ਅੰਦਰ (ਸੁੱਚੇ ਆਤਮਕ ਜੀਵਨ ਦੀ) ਸੁਗੰਧੀ ਆ ਵੱਸਦੀ ਹੈ।੫। ਹੇ ਭਾਈ! ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਜਗਤ ਵਿਚ ਆ ਕੇ (ਮਨੁੱਖਾ ਜਨਮ ਦੀ ਰਾਹੀਂ ਉਸੇ ਮਨੁੱਖ ਨੇ ਕੁਝ) ਖੱਟਿਆ ਜਾਣੋ, ਜਿਸ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਤੇ, ਪਰਮਾਤਮਾ ਦਾ ਨਾਮ ਸਿਮਰਦਾ ਹੈ।੬। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ) ਜ਼ਹਿਰ ਵਿਚ ਮਸਤ ਰਹਿੰਦੇ ਹਨ, ਤੇ, ਕੀਮਤੀ ਮਨੁੱਖ ਜਨਮ ਗੰਵਾ ਲੈਂਦੇ ਹਨ। ਸਦਾ ਹੀ ਸੁਖਾਂ ਨਾਲ ਭਰਪੂਰ ਹਰਿ-ਨਾਮ ਉਹਨਾਂ ਨੂੰ ਪਸੰਦ ਨਹੀਂ ਆਉਂਦਾ, ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਉਹਨਾਂ ਨੂੰ ਚੰਗਾ ਨਹੀਂ ਲੱਗਦਾ।੭। ਹੇ ਭਾਈ! ਮੂੰਹ ਨਾਲ (ਬਾਹਰੋਂ ਬਾਹਰੋਂ) ਤਾਂ ਹਰੇਕ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ।੮।੨।

वडहंसु महला ३ ॥
मनूआ दह दिस धावदा ओहु कैसे हरि गुण गावै ॥ इंद्री विआपि रही अधिकाई कामु क्रोधु नित संतावै ॥१॥ वाहु वाहु सहजे गुण रवीजै ॥ राम नामु इसु जुग महि दुलभु है गुरमति हरि रसु पीजै ॥१॥ रहाउ ॥ सबदु चीनि मनु निरमलु होवै ता हरि के गुण गावै ॥ गुरमती आपै आपु पछाणै ता निज घरि वासा पावै ॥२॥ ए मन मेरे सदा रंगि राते सदा हरि के गुण गाउ ॥ हरि निरमलु सदा सुखदाता मनि चिंदिआ फलु पाउ ॥३॥ हम नीच से ऊतम भए हरि की सरणाई ॥ पाथरु डुबदा काढि लीआ साची वडिआई ॥४॥ बिखु से अम्रित भए गुरमति बुधि पाई ॥ अकहु परमल भए अंतरि वासना वसाई ॥५॥ माणस जनमु दुल्मभु है जग महि खटिआ आइ ॥ पूरै भागि सतिगुरु मिलै हरि नामु धिआइ ॥६॥ मनमुख भूले बिखु लगे अहिला जनमु गवाइआ ॥ हरि का नामु सदा सुख सागरु साचा सबदु न भाइआ ॥७॥ मुखहु हरि हरि सभु को करै विरलै हिरदै वसाइआ ॥ नानक जिन कै हिरदै वसिआ मोख मुकति तिन्ह पाइआ ॥८॥२॥

Vaddehans Mehalaa 3 ||
Manooaa Dheh Dhis Dhhaavadhaa Ouhu Kaisae Har Gun Gaavai || Eindhree Viaap Rehee Adhhikaaee Kaam Krodhh Nith Santhaavai ||1|| Vaahu Vaahu Sehajae Gun Raveejai || Raam Naam Eis Jug Mehi Dhulabh Hai Guramath Har Ras Peejai ||1|| Rehaao || Sabadh Cheen Man Niramal Hovai Thaa Har Kae Gun Gaavai || Guramathee Aapai Aap Pashhaanai Thaa Nij Ghar Vaasaa Paavai ||2|| Eae Man Maerae Sadhaa Rang Raathae Sadhaa Har Kae Gun Gaao || Har Niramal Sadhaa Sukhadhaathaa Man Chindhiaa Fal Paao ||3|| Ham Neech Sae Ootham Bheae Har Kee Saranaaee || Paathhar Ddubadhaa Kaadt Leeaa Saachee Vaddiaaee ||4|| Bikh Sae Anmrith Bheae Guramath Budhh Paaee || Akahu Paramal Bheae Anthar Vaasanaa Vasaaee ||5|| Maanas Janam Dhulanbh Hai Jag Mehi Khattiaa Aae || Poorai Bhaag Sathigur Milai Har Naam Dhhiaae ||6|| Manamukh Bhoolae Bikh Lagae Ahilaa Janam Gavaaeiaa || Har Kaa Naam Sadhaa Sukh Saagar Saachaa Sabadh N Bhaaeiaa ||7|| Mukhahu Har Har Sabh Ko Karai Viralai Hiradhai Vasaaeiaa || Naanak Jin Kai Hiradhai Vasiaa Mokh Mukath Thinh Paaeiaa ||8||2||

Wadahans, Third Mehl:
His mind wanders in the ten directions – how can he sing the Glorious Praises of the Lord? The sensory organs are totally engrossed in sensuality; sexual desire and anger constantly afflict him. ||1|| Waaho! Waaho! Hail! Hail! Chant His Glorious Praises. The Lord’s Name is so difficult to obtain in this age; under Guru’s Instruction, drink in the subtle essence of the Lord. ||1||Pause|| Remembering the Word of the Shabad, the mind becomes immaculately pure, and then, one sings the Glorious Praises of the Lord. Under Guru’s Instruction, one comes to understand his own self, and then, he comes to dwell in the home of his inner self. ||2|| O my mind, be imbued forever with the Lord’s Love, and sing forever the Glorious Praises of the Lord. The Immaculate Lord is forever the Giver of peace; from Him, one receives the fruits of his heart’s desires. ||3|| I am lowly, but I have been exalted, entering the Sanctuary of the Lord. He has lifted up the sinking stone; True is His glorious greatness. ||4|| From poison, I have been transformed into Ambrosial Nectar; under Guru’s Instruction, I have obtained wisdom. From bitter herbs, I have been transformed into sandalwood; this fragrance permeates me deep within. ||5|| This human birth is so precious; one must earn the right to come into the world. By perfect destiny, I met the True Guru, and I meditate on the Lord’s Name. ||6|| The self-willed manmukhs are deluded; attached to corruption, they waste away their lives in vain. The Name of the Lord is forever an ocean of peace, but the manmukhs do not love the Word of the Shabad. ||7|| Everyone can chant the Name of the Lord, Har, Har with their mouths, but only a few enshrine it within their hearts. O Nanak, those who enshrine the Lord within their hearts, attain liberation and emancipation. ||8||2||

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ 

Written by jugrajsidhu in 21 April 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.