Amritvele da Hukamnama Sri Darbar Sahib Sri Amritsar, Ang 722, 12-Aug-2016
ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥
Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1||
ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ-ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ: ‘ਬਾਹਰਿ’ ਅਤੇ ‘ਬਾਹਰੁ’ ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
हे बहुत अनजान जान! इतना बेकार मान क्यों करती हैं? परमात्मा तेरे अपने ही ह्रदय-घर में है, तू उस (के मिलाप) का अन्नंद क्यों नहीं मनाती? हे भोली जिव-स्त्री! पति-प्रभु (तुम्हारे अंदर ही) तुम्हारे नजदीक ही बस रहा है, तूँ (जंगल आदि) बाहरी संसार क्यों खोजती फिर रही है? (अगर तुमने उस का दीदार करना है, तो अपनी ज्ञान की) आँखों में (प्रभु के) डर अदब (के सुरमे) की सिलाई डाल, प्रभु के प्यार का हार सिंगार कर। जिव-स्त्री तभी सुहाग भाग्य वाली बनती है और प्रभु के चरणों में जुडी समझी जाती है, जब प्रभु-पति उस से प्यार करे।१।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!