AMRIT VELE DA HUKAMNAMA SRI DARBAR SAHIB SRI AMRITSAR, ANG 766, 11-Aug-2016
ਸੂਹੀ ਮਹਲਾ ੧ ॥
सूही महला १ ॥
Soohee, First Mehl:
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥
My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathing? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. ||1||
ਰਾਤਾ = {रत्रत्र्} ਰੰਗਿਆ ਹੋਇਆ। ਰਵੈ = ਚੇਤੇ ਕਰਦਾ ਹੈ, ਸਿਮਰਦਾ ਹੈ। ਮਨਿ = ਮਨ ਵਿਚ। ਸੋਈ = ਉਹੀ, ਉਹ ਪ੍ਰਭੂ ਹੀ। ਪਉੜੀ ਸਾਚ ਕੀ = ਸਦਾ-ਥਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸੁਖੁ = ਆਤਮਕ ਆਨੰਦ। ਸੁਖਿ = ਆਤਮਕ ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਆਵੈ = ਆਉਂਦਾ ਹੈ, ਪਹੁੰਚਦਾ ਹੈ। ਸਾਚ ਭਾਵੈ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ: ਕਈ ਬੀੜਾਂ ਵਿਚ ਪਾਠ “ਸਾਚੁ” ਹੈ। ਇਸ ਤਰ੍ਹਾਂ ਅਰਥ ਬਣਦਾ ਹੈ: ਉਸ ਬੰਦੇ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ। ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ “ਸਾਚ” ਹੈ}। ਸਾਚ ਕੀ ਮਤਿ = ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮੱਤ। ਕਿਉ ਟਲੈ = ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ। ਸੁਗਿਆਨੁ = ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ। ਮਜਨੁ = ਤੀਰਥ-ਇਸ਼ਨਾਨ {मज्जन}। ਅਛਲਿਓ = ਜੇਹੜਾ ਠੱਗਿਆ ਨਾਹ ਜਾ ਸਕੇ। ਕਿਉ ਛਲੈ = ਠੱਗ ਨਹੀਂ ਸਕਦਾ, ਖ਼ੁਸ਼ ਨਹੀਂ ਕਰ ਸਕਦਾ। ਪਰਪੰਚ = ਧੋਖੇ। ਥਾਕੇ = ਰਹਿ ਜਾਂਦੇ ਹਨ, ਮੁੱਕ ਜਾਂਦੇ ਹਨ। ਦੋਈ = ਦ੍ਵੈਤ, ਮੇਰ-ਤੇਰ। ਕਪਟੁ = ਠੱਗੀ।
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥
(परमात्मा के प्यार में) रंगा हुआ मेरा मन (जैसे जैसे परमात्मा के) गुण याद करता है (वैसे वैसे) मेरे मन में वह परमात्मा ही प्यारा लगता जा रहा है। परमात्मा के गुण गावने, मानो, एक सीढ़ी है जो गुरु ने दी है और इस सीढ़ी के द्वारा सदा-स्थिर रहने वाले परमात्मा तक पहुच सकता है, (इस सीढ़ी पर चड़ने की बरकत से मेरे अंदर) सदा-थिर रहने वाला आनंद बन रहा है। जो मनुख (इस सीढ़ी की बरकत से) आत्मिक आनंद में आत्मिक अडोलता में पहुचता है वह सदा-थिर प्रभु को प्यारा लगता है। सदा-थिर प्रभु के गुण गाने वाली उस की मति अटल हो जाती है। परमात्मा अटल है। (अगर गुण गाने वाली मति नहीं बनी, तो) कोई स्नान, कोई दान, कोई ज्ञानता, और कोई तीर्थ स्नान परमात्मा को कुश नहीं कर सकता। (गुण गाने वाले मनुख के मन में से) धोखा-फरेब, मोह के चमत्कार, विकार आदि सब ख़तम हो जाते है। उस के अंदर न झूठ रह जाता है, न ठगी रह जाती है, न मेर-तेर रह जाती है। (प्रभु के प्यार में) रंगा हुआ मेरा मन (जैसे जैसे प्रभु के) गुण गता है (वैसे वैसे) मेरे मन में वह प्रभु ही प्यारा लगने लग जाता है॥१॥
( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!