Hukamnama Sri Darbar Sahib, Amritsar, Date 05 June– 2018 Ang 588


AMRITVELE DA HUKAMNAMA SRI DARBAR SAHIB, SRI AMRITSAR, ANG 588, 05-June-2018


ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

 

 

सलोक मः ३ ॥ कलि महि जमु जंदारु है हुकमे कार कमाइ ॥ गुरि राखे से उबरे मनमुखा देइ सजाइ ॥ जमकालै वसि जगु बांधिआ तिस दा फरू न कोइ ॥ जिनि जमु कीता सो सेवीऐ गुरमुखि दुखु न होइ ॥ नानक गुरमुखि जमु सेवा करे जिन मनि सचा होइ ॥१॥ मः ३ ॥ एहा काइआ रोगि भरी बिनु सबदै दुखु हउमै रोगु न जाइ ॥ सतिगुरु मिलै ता निरमल होवै हरि नामो मंनि वसाइ ॥ नानक नामु धिआइआ सुखदाता दुखु विसरिआ सहजि सुभाइ ॥२॥

Shalok, Third Mehl: In the Dark Age of Kali Yuga, the Messenger of Death is the enemy of life, but he acts according to the Lord’s Command. Those who are protected by the Guru are saved, while the self-willed manmukhs receive their punishment. The world is under the control, and in the bondage of the Messenger of Death; no one can hold him back. So serve the One who created Death; as Gurmukh, no pain shall touch you. O Nanak, Death serves the Gurmukhs; the True Lord abides in their minds. ||1|| Third Mehl: This body is filled with disease; without the Word of the Shabad, the pain of the disease of ego does not depart. When one meets the True Guru, then he becomes immaculately pure, and he enshrines the Lord’s Name within his mind. O Nanak, meditating on the Naam, the Name of the Peace-Giving Lord, his pains are automatically forgotten. ||2||

ਕਲਿ = ਦੁਬਿਧਾ ਵਾਲਾ ਸੁਭਾਉ, ਪ੍ਰਭੂ ਤੋਂ ਵਿਛੋੜੇ ਵਾਲੀ ਹਾਲਤ {“ਇਕ ਘੜੀ ਨ ਮਿਲਤੇ ਤ ਕਲਿਜੁਗੁ ਹੋਤਾ”}। ਜੰਦਾਰੁ = ਗਵਾਰ, ਅਵੈੜਾ (ਫਾ:)। ਫਰੂ = ਰਾਖਾ ॥੧॥ ਕਾਇਆ = ਸਰੀਰ। ਰੋਗਿ = ਰੋਗ ਨਾਲ। ਮੰਨਿ = ਮਨ ਵਿਚ ॥੨॥

ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ। ਜਿਨ੍ਹਾਂ ਨੂੰ ਗੁਰੂ ਨੇ (‘ਕਲਿ’ ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ। ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ। ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ। (ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ॥੧॥ ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ। ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ। ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ॥੨॥

अर्थ :-दुबिधा वाली हालत में (मनुख के सिर ऊपर) मौत का सहम टिका रहता है; (पर वह जम भी) भगवान के हुक्म में ही कार करता है, जिन को गुरु ने (‘कलि’से) बचा लिया वह (जम के सहम से) बच जाते हैं, मन के पिछे चलने वाले मनुष्यो को (सहम की) सजा देता है। जगत (भावार्थ, भगवान से बिछुड़ा जीव) यमकाल के वश में बंधा पड़ा है, उस का कोई राखा नहीं बनता; अगर गुरु के सनमुख हो के उस भगवान की बंदगी करें जिस ने यम पैदा किया है (तो फिर यम का) दुःख नहीं स्ताता, (उल्टा) हे नानक! जिन गुरमुखों के मन में सच्चा भगवान बसता है उन की यम भी सेवा करता है ।१। यह शरीर (हऊमै के) रोग के साथ भरा हुआ है, गुरु के शब्द के बिना हऊमै रोग-रूप दु:ख दूर नहीं होता; अगर गुरु मिल जाए तो मनुख का मन पवित्र हो जाता है (क्योंकि गुरु मिलिआँ मनुख) परमात्मा का नाम मन में बसाता है। हे नानक ! जिस जिस ने सुखदाई हरि-नाम सुमिरा है, उन का हऊमै-दु:ख सहिज सुभाइ दूर हो जाता है ।२।

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 5 June 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.