Hukamnama Sahib – Sachkhand Sri Harmandir Sahib, Amritsar 2018-08-23 Evening (ANG 692-693)
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ ।੧। ਹੇ ਬੰਦਿਓ! ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ; (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ ।੧।ਰਹਾਉ। ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?); (ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ ।੨। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, (ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ ।੩। (ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ) । (ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ ।੪।੧।
धनासरी बाणी भगत नामदेव जी की ੴ सतिगुर प्रसादि ॥ गहरी करि कै नीव खुदाई ऊपरि मंडप छाए ॥ मारकंडे ते को अधिकाई जिनि त्रिण धरि मूंड बलाए ॥१॥ हमरो करता रामु सनेही ॥ काहे रे नर गरबु करत हहु बिनसि जाइ झूठी देही ॥१॥ रहाउ ॥ मेरी मेरी कैरउ करते दुरजोधन से भाई ॥ बारह जोजन छत्रु चलै था देही गिरझन खाई ॥२॥ सरब सुोइन की लंका होती रावन से अधिकाई ॥ कहा भइओ दरि बांधे हाथी खिन महि भई पराई ॥३॥ दुरबासा सिउ करत ठगउरी जादव ए फल पाए ॥ क्रिपा करी जन अपुने ऊपर नामदेउ हरि गुन गाए ॥४॥१॥
Dhanaasaree, The Word Of Devotee Naam Dayv Jee: One Universal Creator God. By The Grace Of The True Guru: They dig deep foundations, and build lofty palaces. Can anyone live longer than Markanda, who passed his days with only a handful of straw upon his head? ||1|| The Creator Lord is our only friend. O man, why are you so proud? This body is only temporary – it shall pass away. ||1||Pause|| The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. ||2|| Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. ||3|| The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. ||4||1||
Dhanaasree banee bhagat naamdayv jee kee
ik-oNkaar satgur parsaad. gahree kar kai neev khudaa-ee oopar mandap chhaa-ay. maarkanday tay ko aDhikaa-ee jin tarin Dhar moond balaa-ay. ||1|| hamro kartaa raam sanayhee. kaahay ray nar garab karat hahu binas jaa-ay jhoothee dayhee. ||1|| rahaa-o. mayree mayree kaira-o kartay durjoDhan say bhaa-ee. baarah jojan chhatar chalai thaa dayhee girjhan khaa-ee. ||2|| sarab so-in kee lankaa hotee raavan say aDhikaa-ee. kahaa bha-i-o dar baaNDhay haathee khin meh bha-ee paraa-ee. ||3|| durbaasaa si-o karat thag-uree jaadav ay fal paa-ay. kirpaa karee jan apunay oopar naamday-o har gun gaa-ay. ||4||1||
Dhanaasaree, The Word Of Devotee Naam Dayv Jee: One Universal Creator God. By The Grace Of The True Guru: They dig deep foundations, and build lofty palaces. Can anyone live longer than Markanda, who passed his days with only a handful of straw upon his head? ||1|| The Creator Lord is our only friend. O man, why are you so proud? This body is only temporary – it shall pass away. ||1||Pause|| The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. ||2|| Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. ||3|| The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. ||4||1||
https://www.facebook.com/dailyhukamnama/
Waheguru Ji Ka Khalsa Waheguru Ji Ki Fateh