Sandhya Vele da Hukamnama, Sri DARBAR Sahib, Sri Amritsar, Ang 702, 30-Aug-2018
ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧। ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।
JAITSREE, NINTH MEHL: ONE UNIVERSAL CREATOR GOD. BY THE GRACE OF THE TRUE GURU: My mind is deluded, entangled in Maya. Whatever I do, while engaged in greed, only serves to bind me down. ||1||Pause|| I have no understanding at all; I am engrossed in the pleasures of corruption, and I have forgotten the Praises of the Lord. The Lord and Master is with me, but I do not know Him. Instead, I run into the forest, looking for Him. ||1|| The Jewel of the Lord is deep within my heart, but I do not have any knowledge of Him. O servant Nanak, without vibrating, meditating on the Lord God, human life is uselessly wasted and lost. ||2||1||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ