Hukamnama Sahib Archive
Browse published morning, evening, and sangrand Hukamnama Sahib posts by date.
7,081 posts in archive
Wednesday, 9 October 2019
2019-10-09

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
Tuesday, 8 October 2019
2019-10-08

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

Monday, 7 October 2019
2019-10-07

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

Sunday, 6 October 2019
2019-10-06

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

Saturday, 5 October 2019
2019-10-05
Friday, 4 October 2019
2019-10-04

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
Thursday, 3 October 2019
2019-10-03
Wednesday, 2 October 2019
2019-10-02

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
Tuesday, 1 October 2019
2019-10-01
Monday, 30 September 2019
2019-09-30

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

Sunday, 29 September 2019
2019-09-29

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
Saturday, 28 September 2019
2019-09-28

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥

Friday, 27 September 2019
2019-09-27

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
Thursday, 26 September 2019
2019-09-26

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
Wednesday, 25 September 2019
2019-09-25

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥












