Hukamnama Sahib Archive
Browse published morning, evening, and sangrand Hukamnama Sahib posts by date.
7,080 posts in archive
Thursday, 11 July 2019
2019-07-11

ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
Wednesday, 10 July 2019
2019-07-10
Tuesday, 9 July 2019
2019-07-09
Monday, 8 July 2019
2019-07-08

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਿਤ ਸਿਮਰਨ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
Sunday, 7 July 2019
2019-07-07

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
Saturday, 6 July 2019
2019-07-06
Friday, 5 July 2019
2019-07-05
Thursday, 4 July 2019
2019-07-04
Wednesday, 3 July 2019
2019-07-03

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
Tuesday, 2 July 2019
2019-07-02

ਧਨਾਸਰੀ ਮਹਲਾ ੪ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥
Monday, 1 July 2019
2019-07-01
Sunday, 30 June 2019
2019-06-30
Saturday, 29 June 2019
2019-06-29
Friday, 28 June 2019
2019-06-28

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

Thursday, 27 June 2019
2019-06-27






















