Hukamnama Sahib Archive
Browse published morning, evening, and sangrand Hukamnama Sahib posts by date.
7,078 posts in archive
Browse published morning, evening, and sangrand Hukamnama Sahib posts by date.
7,078 posts in archive
Filter archive
Advanced search (ang, keyword) →Wednesday, 6 June 2018
2018-06-06

ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

Monday, 4 June 2018
2018-06-04

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

Saturday, 2 June 2018
2018-06-02

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਚਿਤ ਸਿਮਰਨ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
Friday, 1 June 2018
2018-06-01

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
Wednesday, 30 May 2018
2018-05-30

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
Sunday, 27 May 2018
2018-05-27

ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥
Saturday, 26 May 2018
2018-05-26

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
Friday, 25 May 2018
2018-05-25

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਸਲੋਕੁ ਮ: ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਸਲੋਕ ਮ: ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮ: ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥