Hukamnama Sahib Archive
Browse published morning, evening, and sangrand Hukamnama Sahib posts by date.
7,078 posts in archive
Tuesday, 22 May 2018
2018-05-22

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

Monday, 21 May 2018
2018-05-21

ਸਲੋਕੁ ਮ: ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
Sunday, 20 May 2018
2018-05-20

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

Saturday, 19 May 2018
2018-05-19
Friday, 18 May 2018
2018-05-18
Thursday, 17 May 2018
2018-05-17
Wednesday, 16 May 2018
2018-05-16
Tuesday, 15 May 2018
2018-05-15

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

Monday, 14 May 2018
2018-05-14

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
Sunday, 13 May 2018
2018-05-13

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
Saturday, 12 May 2018
2018-05-12
Friday, 11 May 2018
2018-05-11

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
Thursday, 10 May 2018
2018-05-10
Wednesday, 9 May 2018
2018-05-09

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥



















