Hukamnama Sahib Archive
Browse published morning, evening, and sangrand Hukamnama Sahib posts by date.
7,200 posts in archive
Wednesday, 27 December 2017
2017-12-27

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥
Tuesday, 26 December 2017
2017-12-26

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
Monday, 25 December 2017
2017-12-25

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

Sunday, 24 December 2017
2017-12-24
Saturday, 23 December 2017
2017-12-23
Friday, 22 December 2017
2017-12-22
Thursday, 21 December 2017
2017-12-21

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

Wednesday, 20 December 2017
2017-12-20

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਅੈ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

Tuesday, 19 December 2017
2017-12-19

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

Saturday, 16 December 2017
2017-12-16

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

Friday, 15 December 2017
2017-12-15
Thursday, 14 December 2017
2017-12-14

ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥
Wednesday, 13 December 2017
2017-12-13
















