Mon, December 25, 2017

Hukamnama
Daily Hukamnama Sahib recording
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
https://youtu.be/vr6HJWqd25Qधनासरी महला ५ ॥ दीन दरद निवारि ठाकुर राखै जन की आपि ॥ तरण तारण हरि निधि दूखु न सकै बिआपि ॥१॥ साधू संगि भजहु गुपाल ॥ आन संजम किछु न सूझै इह जतन काटि कलि काल ॥ रहाउ ॥ आदि अंति दइआल पूरन तिसु बिना नही कोइ ॥ जनम मरण निवारि हरि जपि सिमरि सुआमी सोइ ॥२॥
Dhanaasaree, Fifth Mehl: The Lord and Master destroys the pain of the poor; He preserves and protects the honor of His servants The Lord is the ship to carry us across; He is the treasure of virtue - pain cannot touch Him. ||1|| In the Saadh Sangat, the Company of the Holy, meditate, vibrate upon the Lord of the world. I cannot think of any other way; make this effort, and make it in this Dark Age of Kali Yuga. ||Pause|| In the beginning, and in the end, there is none other than the perfect, merciful Lord. The cycle of birth and death is ended, chanting the Lord's Name, and remembering the Lord Master in meditation. ||2||
ਦੀਨ = ਗਰੀਬ, ਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ ॥੧॥ ਸਾਧੂ ਸੰਗਿ = ਗੁਰੂ ਦੀ ਸੰਗਤ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्य} ਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ ॥ ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ-ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ ॥੨॥
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ॥੧॥ ਹੇ ਭਾਈ! ਗੁਰੂ ਦੀ ਸੰਗਤ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ॥ ਰਹਾਉ॥ ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ॥੨॥
हे भाई ! परमात्मा अनाथों के दुख दूर करके अपने सेवको की लाज रखता है। वह प्रभु ( संसार -सुमंदर से पार ) करने के लिए ( मानों जहाज ) है, वह हरी सारे सुखों का खजाना है, ( उस की शरण पड़ने से) दुःख लग नहीं सकता ॥੧॥ हे भाई! गुरु की संगत में रह कर परमात्मा का नाम जपा कर। इन्ही यत्नो से ही संसार के झंझटों से छुटकारा प्राप्त कर। (मुझे इस के बिना कोई और युगती नहीं सूझती॥रहाउ॥ हे भाई! जो दया का घर सर्ब व्यापक प्रभु सदा ही (जीवों के सर पर राखा) है और उस के बिना (उस जैसा) और कोई नहीं। उसी मालिक का नाम सदा सुमिरा कर, उसी हरी का नाम जप कर अपना जन्म मरन का चक्र दूर कर॥2॥
https://m.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!