
Copy, share, download, or adjust text size
Ang 656 · Saturday, 20 June 2026
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥
ਅਰਥ :ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ।ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧।(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨।(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
अर्थ: कई तरह की ठगीयां करके तू पराया माल लाता है, और ला के तू पुत्र व पत्नी पर आ लुटाता है।1हे मेरे भूले हुए मन! (रोजी आदि के खातिर किसी के साथ) धोखा-फरेब ना किया कर। आखिर को (इन बुरे कर्मों का) लेखा तेरे अपने प्राणों से ही लिया जाना है।1। रहाउ।(देख, इन ठगीयां में ही) धीरे-धीरे तेरा अपना शरीर कमजोर होता जा रहा है, बुढ़ापे की निशानियां आ रही हैं (जब तू बुढ़ा हो गया, और हिलने के काबिल भी ना रहा) तब (इन में से, जिनकी खातिर तू ठगीयां करता है) किसी ने तेरी चुल्ली में पानी भी नहीं डालना।2।(तुझे) कबीर कहता है: (हे जिंदे!) किसी ने भी तेरा (साथी) नहीं बनना। (एक प्रभु ही असल साथी है) तू समय रहते (अभी-अभी) उस प्रभु को क्यों नहीं सिमरती?।3।9। शब्द का भाव: कार्य-व्यवहार में ठगी आदि करना बहुत बड़ी मूर्खता है। जिस पुत्र-स्त्री आदि के लिए मनुष्य ठगी-चोरी करता है, अंत में साथ निभाना तो कहाँ रहा, बुढ़ापा आने पर वे खुश हो के पानी का घूट भी नहीं देते।9।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ