
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਵਿਆਖਿਆ :ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ ਜੀ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥ ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ ਜੀ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥ ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।(ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥
सलोक ॥ बसंति स्वरग लोकह जितते प्रिथवी नव खंडणह ॥ बिसरंत हरि गोपालह नानक ते प्राणी उदिआन भरमणह ॥१॥ कउतक कोड तमासिआ चिति न आवसु नाउ ॥ नानक कोड़ी नरक बराबरे उजड़ु सोई थाउ ॥२॥ पउड़ी ॥ महा भइआन उदिआन नगर करि मानिआ ॥ झूठ समग्री पेखि सचु करि जानिआ ॥ काम क्रोधि अहंकारि फिरहि देवानिआ ॥ सिरि लगा जम डंडु ता पछुतानिआ ॥ बिनु पूरे गुरदेव फिरै सैतानिआ ॥९॥
अर्थ : प्राणी चाहे स्वर्ग लोक में रहता हो, चाहे उसने पृथ्वी के नौ खण्डों पर भी विजय प्राप्त कर ली हो, परन्तु यदि वह पृथ्वीपालक परमात्मा को विस्मृत कर देता है तो हे नानक जी! वह भयानक वन में ही भटक रहा है ॥१॥ हे नानक जी! जिन्हें कौतुक, आनंद एवं खेल-तमाशों के कारण परमात्मा का नाम याद नहीं आता, वे मनुष्य नरक में रहने वाले कुष्ठी समान हैं और उनका निवास स्थान भी उजाड़ समान है ॥२॥ यह जगत एक महाभयानक वन के समान है परन्तु मूर्ख जीव ने इसे सुन्दर नगर समझ लिया है और झूठी साम्रगी को देखकर उसने सत्य समझ लिया है। वह काम, क्रोध एवं अहंकार में मग्न होकर पागलों की तरह घूम रहा है। लेकिन जब मृत्यु की चोट इसके सिर पर आकर लगी तो वह पश्चाताप कर रहा है। पूर्ण गुरुदेव के बिना जीव एक शैतान की भांति घूमता रहता है ॥९॥
They may live in heavenly realms, and conquer the nine regions of the world, But if they forget the Lord of the world, O Nanak Ji, they are just wanderers in the wilderness. ||1|| In the midst of millions of games and entertainments, the Lord's Name does not come to their minds. O Nanak Ji, their home is like a wilderness, in the depths of hell. ||2|| He sees the terrible, awful wilderness as a city. Gazing upon the false objects, he believes them to be real. Engrossed in sexual desire, anger and egotism, he wanders around insane. When the Messenger of Death hits him on the head with his club, then he regrets and repents. Without the Perfect, Divine Guru, he roams around like Satan. ||9||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!