
ਟੋਡੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥
ਅਰਥ: ਹੇ ਭਾਈ! ਮੈਂ ਆਪਣੀ ਨੀਚਤਾ ਕਿਤਨੀ ਕੁ ਬਿਆਨ ਕਰਾਂ? ਮੈਂ (ਕਦੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, (ਮੇਰਾ ਮਨ) ਧਨ-ਪਦਾਰਥ ਅਤੇ ਇਸਤ੍ਰੀ ਦੇ ਰਸਾਂ ਵਿਚ ਹੀ ਫਸਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਇਸ ਨਾਸਵੰਤ ਸੰਸਾਰ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਕੇ ਮੈਂ ਇਸ ਸੰਸਾਰ ਨਾਲ ਹੀ ਪ੍ਰੀਤਿ ਬਣਾਈ ਹੋਈ ਹੈ। ਮੈਂ ਉਸ ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਿਆ ਜੋ ਨਿਮਾਣਿਆਂ ਦਾ ਰਿਸ਼ਤੇਦਾਰ ਹੈ, ਅਤੇ ਜੇਹੜਾ (ਸਦਾ ਸਾਡੇ) ਨਾਲ ਮਦਦਗਾਰ ਹੈ।੧। ਹੇ ਭਾਈ! ਮੈਂ ਰਾਤ ਦਿਨ ਮਾਇਆ (ਦੇ ਮੋਹ) ਵਿਚ ਮਸਤ ਰਿਹਾ ਹਾਂ, (ਇਸ ਤਰ੍ਹਾਂ ਮੇਰੇ) ਮਨ ਦੀ ਮੈਲ ਦੂਰ ਨਹੀਂ ਹੋ ਸਕੀ। ਹੇ ਨਾਨਕ! ਆਖ-ਹੁਣ (ਜਦੋਂ ਮੈਂ ਗੁਰੂ ਦੀ ਸਰਨ ਪਿਆ ਹਾਂ, ਤਾਂ ਮੈਨੂੰ ਸਮਝ ਆਈ ਹੈ ਕਿ) ਪ੍ਰਭੂ ਦੀ ਸਰਣ ਪੈਣ ਤੋਂ ਬਿਨਾ ਕਿਸੇ ਭੀ ਹੋਰ ਥਾਂ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ।੨।੧।੩੧।
टोडी महला ९ ੴ सतिगुर प्रसादि ॥ कहउ कहा अपनी अधमाई ॥ उरझिओ कनक कामनी के रस नह कीरति प्रभ गाई ॥१॥ रहाउ॥ जग झूठे कउ साचु जानि कै ता सिउ रुच उपजाई ॥ दीन बंध सिमरिओ नही कबहू होत जु संगि सहाई ॥१॥ मगन रहिओ माइआ मै निस दिनि छुटी न मन की काई ॥ कहि नानक अब नाहि अनत गति बिनु हरि की सरनाई ॥२॥१॥३१॥
अर्थ: हे भाई! मैं अपनी नीचता कितनी बयान करूँ? मैंने (कभी) परमात्मा की महिमा नहीं की। (मेरा मन) धन-पदार्थ और स्त्री के रसों में फसा रहता है।1। रहाउ। हे भाई! इस नाशवान संसार को सदा कायम रहने वाला समझ के मैंने इस संसार से ही प्रीति बनाई हुई है। मैंने उस परमात्मा का नाम कभी नहीं स्मरण किया जो दीन-बँधु है और जो (सदा हमारे) साथ मददगार है।1। हे भाई! मैं रात-दिन माया (के मोह) में मस्त रहा हूँ, (इस तरह मेरे) मन की मैल दूर नहीं हो सकी। हे नानक! कह: अब (जब मैं गुरु की शरण पड़ा हूँ, तब मुझे समझ आई है कि) प्रभु की शरण पड़े बिना किसी भी और जगह उच्च आत्मिक अवस्था प्राप्त नहीं हो सकती।2।1।31।
TODEE, NINTH MEHL: ONE UNIVERSAL CREATOR GOD. BY THE GRACE OF THE TRUE GURU: What can I say about my base nature? I am entangled in the love of gold and women, and I have not sung the Kirtan of God’s Praises. || 1 || Pause || I judge the false world to be true, and I have fallen in love with it. I have never contemplated the friend of the poor, who shall be my companion and helper in the end. || 1 || I remain intoxicated by Maya, night and day, and the filth of my mind will not depart. Says Nanak, now, without the Lord’s Sanctuary, I cannot find salvation in any other way. || 2 || 1 || 31 ||
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!